ਅਕਾਲੀ ਦਲ ਬਾਦਲ ਆਪਣੀ ਖੁੱਸੀ ਸਿਆਸੀ ਜ਼ਮੀਨ ਦੀ ਤਲਾਸ਼ ਵਿੱਚ ਹੈ। ਪੰਥਕ ਸੋਚ ਤੋਂ ਕਿਨਾਰਾ ਕਰਨ ਤੋਂ ਬਾਅਦ ਗ਼ਲਤੀ ਦਰ ਗ਼ਲਤੀ ਦਾ ਨਤੀਜਾ ਭੁਗਤ ਰਿਹਾ ਹੈ।
ਬਾਦਲ ਦਲ ਦੀ ਕੋਰ ਕਮੇਟੀ ਵੱਲੋਂ ਵਿਧਾਨ ਸਭਾ ਚੋਣਾਂ ਵਿੱਚ ਹੋਈ ਨਮੋਸ਼ੀਜਨਕ ਹਾਰ ਦੀ ਸਮੀਖਿਆ ਕਰਨ ਲਈ ਵਿਧਾਨਕਾਰ ਇਕਬਾਲ ਸਿੰਘ ਝੂੰਦਾਂ ਦੀ ਅਗਵਾਈ ਵਿੱਚ ਬਣਾਈ ਗਈ 13 ਮੈਂਬਰੀ ਸਬ ਕਮੇਟੀ ਨੇ ਸਰਬਸੰਮਤੀ ਨਾਲ ਦੋ ਮਹੱਤਵਪੂਰਨ ਸਿਫ਼ਰਸ਼ਾਂ ਕੀਤੀਆਂ ਹਨ।
ਪਹਿਲੀ ਅਕਾਲੀ ਦਲ ਬਾਦਲ ਦੀ ਲੀਡਰਸ਼ਿਪ ਵਿੱਚ ਤਬਦੀਲੀ ਅਤੇ ਦੂਜੀ 2007 ਤੋਂ 2017 ਵਿੱਚ ਅਕਾਲੀ ਦਲ ਦੀ ਸਰਕਾਰ ਹੁੰਦਿਆਂ ਜਿਹੜੀਆਂ ਗ਼ਲਤੀਆਂ ਕੀਤੀਆਂ ਹਨ, ਉਨ੍ਹਾਂ ਦੀ ਅਕਾਲ ਤਖ਼ਤ ‘ਤੇ ਜਾ ਕੇ ਸਿੱਖ ਜਗਤ ਤੋਂ ਮੁਆਫ਼ੀ ਮੰਗਣ ਦੀ ਸਿਫ਼ਾਰਸ਼ ਕੀਤੀ ਹੈ।
ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਮੁਆਫੀ ਤਾਂ ਇਕ ਵਾਰ ਪਹਿਲਾਂ ਵੀ ਲੀਡਰਸ਼ਿਪ ਮੰਗ ਚੁੱਕੀ ਹੈ ਪ੍ਰੰਤੂ ਉਦੋਂ ਜਨਰਲ ਮੁਆਫ਼ੀ ਮੰਗੀ ਸੀ। ਹੁਣ ਸਬ ਕਮੇਟੀ ਨੇ ਹਰ ਗ਼ਲਤੀ ਬਾਰੇ ਸ਼ਪਸ਼ਟ ਲਿਖਕੇ ਗ਼ਲਤੀ ਮੰਗਣ ਲਈ ਕਿਹਾ ਹੈ। ਹੋਰ ਵੀ ਬਹੁਤ ਸਾਰੀਆਂ ਮਹੱਤਪੂਰਨ ਸਿਫ਼ਰਸ਼ਾਂ ਹਨ ਸਬ ਕਮੇਟੀ ਦੀਆਂ, ਵੇਖਣ ਵਾਲੀ ਗੱਲ ਇਹ ਹੈ ਕਿ ਕੀ ਇਨ੍ਹਾਂ ਸਿਫਾਰਸ਼ਾਂ ਨੂੰ ਮੰਨਿਆ ਵੀ ਜਾਵੇਗਾ?
ਇਸ ਤੋਂ ਪਹਿਲਾਂ ਵੀ ਇਕ ਵਾਰ ਇਹ ਸੁਝਾਅ ਆਇਆ ਕਿ ਪਾਰਟੀ ਪ੍ਰਧਾਨ 6 ਮਹੀਨੇ ਲਈ ਪਿਛੇ ਹਟ ਜਾਣ ਤੇ ਪ੍ਰੀਜੀਡੀਅਮ ਬਣਾ ਦਿੱਤੀ ਜਾਵੇ ਪ੍ਰੰਤੂ ਸੁਖਬੀਰ ਸਿੰਘ ਬਾਦਲ ਨੇ ਇਹ ਸਲਾਹ ਮੰਨੀ ਨਹੀਂ ਸੀ। ਕੁਰਸੀ ਛੱਡਣੀ ਸੌਖੀ ਗੱਲ ਨਹੀਂ। ਹੁਣ ਵੀ ਇਸ ਸਬ ਕਮੇਟੀ ਦੀ ਰਿਪੋਰਟ ਮੰਨੀ ਜਾਣ ਦੀ ਕੋਈ ਉਮੀਦ ਨਹੀਂ।
ਕੀ ਪੰੰਥਕ ਹਿਤਾਂ ਤੋਂ ਕਿਨਾਰਾ ਕਰਕੇ ਮੁੜ ਸਥਾਪਤ ਹੋਣ ਲਈ ਅਕਾਲੀ ਦਲ ਬਾਦਲ ਪੰਥ ਨੂੰ ਮੋਹਰਾ ਬਣਾ ਕੇ ਵਰਤਣ ਦੀ ਕੋਸ਼ਿਸ਼ ਕਾਰਗਰ ਸਾਬਤ ਹੋ ਸਕਦੀ ਹੈ? ਸਿੱਖ ਵਿਚਾਰਧਾਰਾ ਦੀ ਪਹਿਰੇਦਾਰ ਕਹਾਉਣ ਵਾਲੀ ਪੰਥਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਜਦੋਂ ਸਿੱਖੀ ਸਿਧਾਂਤਾਂ ‘ਤੇ ਪਹਿਰਾ ਦੇਣ ਦਾ ਮੌਕਾ ਵੋਟਰਾਂ ਨੇ ਲਗਾਤਰ 10 ਸਾਲ ਦਿੱਤਾ ਤਾਂ ਉਹ ਸਿਆਸੀ ਤਾਕਤ ਦੇ ਨਸ਼ੇ ਵਿੱਚ ਭਟਕ ਕੇ ਸਿੱਖ ਵਿਚਾਰਧਾਰਾ ਅਤੇ ਪੰਥਕ ਸੋਚ ਨੂੰ ਅਣਗੌਲਿਆਂ ਕਰਨ ਲੱਗ ਪਈ।
ਇਥੇ ਹੀ ਬਸ ਨਹੀਂ ਸਗੋਂ ਸਿੱਖ ਸਿਧਾਂਤਾਂ ਦੇ ਉਲਟ ਹੁਕਮ ਕਰਨੇ ਜਾਰੀ ਕਰ ਦਿੱਤੇ। ਸਿੱਖ ਸੰਸਥਾਵਾਂ ਅਤੇ ਪਰੰਪਰਾਵਾਂ ਨੂੰ ਤਿਲਾਂਜ਼ਲੀ ਦੇ ਦਿੱਤੀ ਹੁਣ ਜਦੋਂ ਸਿਆਸੀ ਤਾਕਤ ਖੁਸ ਗਈ ਤਾਂ ਸਿੱਖ ਸਿਧਾਂਤਾਂ ‘ਤੇ ਪਹਿਰਾ ਦੇਣ ਦੀ ਹਾਲ ਦੁਹਾਈ ਪਾਈ ਜਾ ਰਹੀ ਹੈ। ਜਿਵੇਂ ਇਕ ਕਹਾਵਤ ਹੈ ‘ਵਕਤੋਂ ਖੁੰਝੀ ਡੂਮਣੀ ਕਰਦੀ ਆਲ ਮਟੋਲੇ’ ਉਹ ਹਾਲਤ ਹੁਣ ਬਾਦਲ ਅਕਾਲੀ ਦੀ ਬਣੀ ਪਈ ਹੈ। ਹੁਣ ਪਲਾਹ ਸੋਟੇ ਮਾਰੇ ਜਾ ਰਹੇ ਹਨ।
ਨਮੋਸ਼ੀ ਨੂੰ ਜੋਸ਼ ਵਿੱਚ ਬਦਲਣ ਲਈ ਅੰਤਰਝਾਤ ਮਾਰਕੇ ਆਪਣੀਆਂ ਗ਼ਲਤੀਆਂ ਨੂੰ ਸੁਧਾਰਨ ਦੀ ਲੋੜ ਹੁੰਦੀ ਹੈ। ਗ਼ਲਤੀਆਂ, ਸਫਲਤਾਵਾਂ ਅਤੇ ਅਸਫਲਤਾਵਾਂ ਜ਼ਿੰਦਗੀ ਦਾ ਅਹਿਮ ਹਿੱਸਾ ਹੁੰਦੀਆਂ ਹਨ। ਪ੍ਰੰਤੂ ਉਨ੍ਹਾਂ ਤੋਂ ਸਬਕ ਸਿੱਖਣਾ ਅਤਿਅੰਤ ਜ਼ਰੂਰੀ ਹੁੰਦਾ ਹੈ। ਸਿਆਸੀ ਪਾਰਟੀਆਂ ਹਮਖਿਆਲੀ ਵਿਚਾਰਧਾਰਾਵਾਂ ਵਾਲੇ ਇਨਸਾਨਾਂ ਦਾ ਸੰਗਠਨ ਹੁੰਦੇ ਹਨ। ਜਦੋਂ ਅਜਿਹੇ ਸੰਗਠਨਾਂ ‘ਤੇ ਇਕ ਪਰਿਵਾਰ ਦਾ ਏਕਾ ਅਧਿਕਾਰ ਹੋ ਜਾਂਦਾ ਹੈ ਤਾਂ ਸੰਗਠਨ ਦਾ ਪਤਨ ਹੋਣਾ ਅਵਸ਼ਕ ਹੁੰਦਾ ਹੈ ਕਿਉਂਕਿ ਹਮਖਿਆਲ ਲੋਕਾਂ ਦੇ ਵਿਚਾਰਾਂ ਨੂੰ ਅਣਡਿਠ ਕੀਤਾ ਜਾਣ ਲੱਗ ਜਾਂਦਾ ਹੈ।
ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਵੀ ਇਸੇ ਕਰਕੇ ਇਹ ਹਸ਼ਰ ਹੋਇਆ ਹੈ ਕਿ ਇਸ ਸੰਗਠਨ ਵਿੱਚ ਹਮਖਿਆਲੀਆਂ ਨੂੰ ਦਰਕਿਨਾਰ ਕੀਤਾ ਗਿਆ। ਪਾਰਟੀ ਦੇ ਨੇਤਾ ਪਰਿਵਾਰਵਾਦ ਵਿਰੁੱਧ ਆਵਾਜ਼ ਬੁਲੰਦ ਕਰਨ ਵਿੱਚ ਅਸਫ਼ਲ ਰਹੇ।
ਅਹੁਦਿਆਂ ਦੇ ਲਾਲਚ ਅਤੇ ਚਾਪਲੂਸੀ ਨੇ ਇਕ ਸਦੀ ਤੋਂ ਵੀ ਪੁਰਾਣੇ ਜੁਝਾਰੂ ਸੰਗਠਨ ਨੂੰ ਖੋਰਾ ਲਾ ਦਿੱਤਾ। ਕਿਸੇ ਸਮੇਂ ਅਕਾਲੀ ਦਲ ਵਿੱਚ ਅਹੁਦੇ ਮਹੱਤਵਪੂਰਨ ਨਹੀਂ, ਸਗੋਂ ਵਿਚਾਰਧਾਰਾ ਮਹੱਤਵਪੂਰਨ ਹੁੰਦੀ ਸੀ। ਚਮਚਾਗਿਰੀ ਦਾ ਨਾਮੋ ਨਿਸ਼ਾਨ ਨਹੀਂ ਹੁੰਦਾ ਸੀ। ਜਦੋਂ ਸੰਗਠਨ ਵਿੱਚ ਚਮਚਾਗਿਰੀ ਭਾਰੂ ਹੋ ਗਈ ਤਾਂ ਸੰਗਠਨ ਦਾ ਅੰਤ ਨਜ਼ਦੀਕ ਆ ਗਿਆ।
ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਸਿੱਖ ਸੰਸਥਾਵਾਂ ਅਤੇ ਸਿੱਖ ਵਿਦਿਅਕ ਕਾਨਫਰੰਸਾਂ ਨੇ ਆਪਣੀ ਵਿਚਾਰਧਾਰਾ ਨਾਲ ਸਿੰਜਿਆ ਸੀ। ਦੇਸ਼ ਦੀ ਆਜ਼ਾਦੀ ਦੀ ਜਦੋਜਹਿਦ ਅਤੇ ਮਨੁੱਖੀ ਹੱਕਾਂ ‘ਤੇ ਪਹਿਰਾ ਦੇਣ ਵਾਲੀ ਜੁਝਾਰੂਆਂ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ 20 ਫਰਵਰੀ 2022 ਨੂੰ ਹੋਈਆਂ ਪੰਜਾਬ ਵਿਧਾਨ ਸਭਾ ਚੋਣਾ ਵਿੱਚ ਅਜਿਹਾ ਖ਼ੋਰਾ ਲੱਗਿਆ, ਜਿਸ ਬਾਰੇ ਸੋਚਿਆ ਵੀ ਨਹੀਂ ਜਾ ਸਕਦਾ ਸੀ।
ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਸਭ ਤੋਂ ਵੱਧ ਚੜ੍ਹਕੇ ਹਿਸਾ ਇਸ ਪਾਰਟੀ ਦੇ ਵਰਕਰਾਂ ਅਤੇ ਨੇਤਾਵਾਂ ਨੇ ਲਿਆ ਸੀ। ਇਸ ਲੜਾਈ ਵਿੱਚ ਕੁਰਬਾਨੀਆਂ ਵੀ ਸ਼੍ਰੋਮਣੀ ਅਕਾਲੀ ਦਲ ਦੇ ਨੁਮਾਇੰਦਿਆਂ ਨੇ ਹੀ ਦਿੱਤੀਆਂ ਸਨ। ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਨੂੰ ਕੌਮੀ ਪਰਵਾਨਿਆਂ ਦੀ ਪਾਰਟੀ ਕਿਹਾ ਜਾਂਦਾ ਹੈ। ਵਰਕਰਾਂ ਅਤੇ ਨੇਤਾਵਾਂ ਦੀ ਜੀਵਨ ਸ਼ੈਲੀ ਸਮਾਜ ਲਈ ਮਾਰਗ ਦਰਸ਼ਕ ਦਾ ਕੰਮ ਕਰਦੀ ਸੀ।
ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਨੈਤਿਕਤਾ ਦੀਆਂ ਲੀਹਾਂ ‘ਤੇ ਖੜ੍ਹਾ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਗੁਰੂ ਘਰਾਂ ਦੀ ਵੇਖ ਭਾਲ ਕਰਨ ਦੇ ਇਰਾਦੇ ਨਾਲ ਹੋਈ ਸੀ। ਇਸ ਦੇ ਮੁੱਖੀਆਂ ਦੇ ਕਿਰਦਾਰ ਮਾਨਵਤਾ ਲਈ ਰਾਹ ਦਸੇਰਾ ਦੇ ਕੰਮ ਕਰਦੇ ਸਨ। ਗੁਰਦੁਆਰਿਆਂ ਨੂੰ ਮਹੰਤਾਂ ਤੋਂ ਖਾਲੀ ਕਰਵਾਉਣ ਅਤੇ ਗੁਰੂ ਘਰਾਂ ਵਿੱਚ ਰਹਿਤ ਮਰਿਆਦਾ ਨੂੰ ਕਾਇਮ ਰੱਖਣ ਲਈ ਪਾਰਟੀ ਦੇ ਮੋਹਰੀਆਂ ਨੇ ਵਿਲੱਖਣ ਕੁਰਬਾਨੀਆਂ ਕਰਕੇ ਉਨ੍ਹਾਂ ਦੀ ਪਵਿਤਰਤਾ ਨੂੰ ਕਾਇਮ ਕੀਤਾ ਸੀ।
ਅਜਿਹੇ ਸੂਰਬੀਰਾਂ ਦੀ ਪਾਰਟੀ ਦਾ ਸਫਾਇਆ ਹੋ ਜਾਣਾ ਖਾਸ ਤੌਰ ‘ਤੇ ਪਾਰਟੀ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪਾਰਟੀ ਦੇ ਸਰਪ੍ਰਸਤ ਦਿਗਜ਼ ਨੇਤਾ ਅਤੇ ਪ੍ਰਧਾਨ ਦੋਹਾਂ ਦਾ ਚੋਣ ਹਾਰ ਜਾਣਾ, ਇਸ ਤੋਂ ਵੱਡੀ ਨਮੋਸ਼ੀ ਹੋਰ ਕਿਹੜੀ ਹੋ ਸਕਦੀ ਹੈ। ਦੋਹਾਂ ਦਾ ਬੁਰੀ ਤਰ੍ਹਾਂ ਹਾਰ ਜਾਣਾ ਅਕਾਲੀ ਦਲ ਲਈ ਨਮੋਸ਼ੀ ਦਾ ਕਾਰਨ ਨਹੀਂ ਬਣਿਆ ਸਗੋਂ ਬਾਦਲ ਪਰਿਵਾਰ ਦੇ ਏਕਾ ਅਧਿਕਾਰ ਦਾ ਪਤਨ ਹੋਇਆ ਹੈ।
ਜੇਕਰ ਸ਼੍ਰੋਮਣੀ ਅਕਾਲੀ ਦਲ ਦੇ ਨੇਤਾਵਾਂ ਦੇ ਇਤਿਹਾਸ ਵਲ ਨਜ਼ਰ ਮਾਰੀ ਜਾਵੇ ਤਾਂ ਉਨ੍ਹਾਂ ਸ਼ਖ਼ਸੀਅਤਾਂ ਅੱਗੇ ਸਿਰ ਸਤਿਕਾਰ ਨਾਲ ਝੁਕ ਜਾਂਦਾ ਹੈ, ਜਿਹੜੇ ‘ਮੈਂ ਮਰਾਂ ਪੰਥ ਜੀਵੇ’ ਦੇ ਅਸੂਲ ‘ਤੇ ਪਹਿਰਾ ਦਿੰਦੇ ਸਨ। 2020 ਵਿੱਚ ਸਿੱਖ ਕੌਮ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੇ 100 ਸਾਲ ਮਨਾ ਕੇ ਹਟਿਆ ਹੈ। ਪ੍ਰੰਤੂ ਵਰਤਮਾਨ ਸਿੱਖ ਕੌਮ ਦੇ ਨੇਤਾਵਾਂ ਦੇ ਕਿਰਦਾਰ ਵਿੱਚ ਆਈ ਗਿਰਾਵਟ ਨੂੰ ਵੇਖਕੇ ਸ਼ਰਮ ਨਾਲ ਸਿਰ ਝੁਕ ਜਾਂਦਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪਤਨ ਦਾ ਕੋਈ ਇਕ ਕਾਰਨ ਨਹੀਂ ਸਗੋਂ ਜਦੋਂ ਤੋਂ ਸ੍ਰ ਪਰਕਾਸ਼ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਅਤੇ ਪੰਜਾਬ ਦੇ ਮੁੱਖ ਮੰਤਰੀ ਬਣਕੇ ਰਾਜ ਭਾਗ ਚਲਾਉਣਾ ਸ਼ੁਰੂ ਕੀਤਾ ਤਾਂ ਉਨ੍ਹਾਂ ਪੜਾਅਵਾਰ ਅਕਾਲੀ ਦਲ ਦੀ ਰਾਜ ਸੱਤਾ ਹਾਸਲ ਕਰਨ ਲਈ ਅਜਿਹੇ ਕਦਮ ਚੁਕਣੇ ਸ਼ੁਰੂ ਕਰ ਦਿੱਤੇ, ਜਿਨ੍ਹਾਂ ਨਾਲ ਅਕਾਲੀ ਦਲ ਦਾ ਪੰਥਕ ਖਾਸਾ ਖ਼ਤਮ ਕੀਤਾ ਜਾਵੇ। ਉਸ ਸਮੇਂ ਕਿਸੇ ਨੇ ਪਰਕਾਸ਼ ਸਿੰਘ ਬਾਦਲ ਦੀ ਗੁਝੀ ਸਿਆਸਤ ਨੂੰ ਸਮਝਿਆ ਹੀ ਨਹੀਂ।
ਬਾਦਲ ਪਰਿਵਾਰ ਨੇ ਮਹਿਸੂਸ ਕਰ ਲਿਆ ਕਿ ਜੇਕਰ ਰਾਜ ਭਾਗ ‘ਤੇ ਕਬਜ਼ਾ ਕਰਨਾ ਹੈ ਤਾਂ ਅਕਾਲੀ ਦਲ ਦੀ ਪੰਥਕ ਸੋਚ ਦੀ ਥਾਂ ਪੰਜਾਬੀਅਤ ਦੀ ਸੋਚ ਨੂੰ ਅਪਣਾਇਆ ਜਾਵੇ। ਜਦੋਂ ਕਿ ਅਕਾਲੀ ਦਲ ਹਮੇਸ਼ਾ ਸੰਕਟ ਦੀ ਘੜੀ ਵਿੱਚ ਸਿੱਖਾਂ ਦੀ ਅਵਾਜ਼ ਬਣਦਾ ਰਿਹਾ ਸੀ।
ਸਿੱਖ ਪੰਥ ਦੀਆਂ ਤਿੰਨ ਪ੍ਰਮੁੱਖ ਸੰਸਥਾਵਾਂ ਹਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤੀਜੀ ਸ਼੍ਰੋਮਣੀ ਅਕਾਲੀ ਦਲ। ਅਕਾਲੀ ਦਲ ਨੇ ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲ ਤਖ਼ਤ ਦੀ ਸਰਵਉਚਤਾ ਖ਼ਤਮ ਕਰ ਦਿੱਤੀ ਤਾਂ ਅਕਾਲੀ ਦਲ ਆਪਣੇ ਆਪ ਖ਼ਤਮ ਹੋ ਗਿਆ। ਕਿਉਂਕਿ ਅਕਾਲੀ ਦਲ ਇਨ੍ਹਾਂ ਸੰਸਥਾਵਾਂ ਦੇ ਸਹਾਰੇ ਸਿਆਸੀ ਤਾਕਤ ਹਾਸਲ ਕਰਦਾ ਸੀ। ਪ੍ਰੰਤੂ ਅਕਾਲੀ ਦਲ ਨੇ ਇਨ੍ਹਾਂ ਸੰਸਥਾਵਾਂ ਨੂੰ ਆਪਣੇ ਵਿੰਗ ਬਣਾ ਲਿਆ ਜਦੋਂ ਕਿ ਅਕਾਲੀ ਦਲ ਇਨ੍ਹਾਂ ਸੰਸਥਾਵਾਂ ਦੀ ਪ੍ਰਾਪਤੀ ਕਰਕੇ ਸਫਲਤਾ ਪ੍ਰਾਪਤ ਕਰਦਾ ਸੀ।
ਇਕ ਹੋਰ ਮਹੱਤਵਪੂਰਨ ਸਿੱਖ ਸੰਸਥਾ ਸਿੱਖ ਸਟੂਡੈਂਟਸ ਫੈਡਰੇਸ਼ਨ ਸੀ, ਜਿਸਨੂੰ ਅਕਾਲੀ ਦਲ ਦੀ ਨਰਸਰੀ ਕਿਹਾ ਜਾਂਦਾ ਸੀ। ਜਿਸ ਵਿੱਚੋਂ ਸਿਖਿਅਤ ਹੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਦਿਗਜ਼ ਨੇਤਾ ਬਣਕੇ ਆਉਂਦੇ ਸਨ। ਸੁਖਬੀਰ ਸਿੰਘ ਬਾਦਲ ਨੇ ਉਸਦੀ ਥਾਂ ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ ਬਣਾ ਲਿਆ ਤਾਂ ਜੋ ਸਿੱਖੀ ਸੋਚ ਤੋਂ ਕਿਨਾਰਾ ਕੀਤਾ ਜਾ ਸਕੇ।
ਰਾਮ ਰਹੀਮ ਨੂੰ ਮੁਆਫ ਕਰਨ ਲਈ ਜਥੇਦਾਰ ਸਾਹਿਬਾਨਾਂ ਨੂੰ ਫ਼ੈਸਲੇ ਕਰਨ ਲਈ ਅਕਾਲ ਤਖ਼ਤ ਤੋਂ ਬਾਹਰ ਚੰਡੀਗੜ੍ਹ ਮੁੱਖ ਮੰਤਰੀ ਦੀ ਕੋਠੀ ਵਿੱਚ ਬੁਲਾਉਣਾ ਤੇ ਹੁਕਮਨਾਮਾ ਜਾਰੀ ਕਰਨ ਲਈ ਕਹਿਣਾ, ਦੂਜੀ ਵਾਰ ਢਾਹ ਲਾਈ ਸੀ। ਇਸਤੋਂ ਬਾਅਦ ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਜਵਾਹਰ ਸਿੰਘ ਵਾਲਾ ਵਿਖੇ ਬੇਅਦਬੀ ਹੋਈ ਤਾਂ ਉਸਦੇ ਵਿਰੋਧ ਵਿੱਚ ਇਨਸਾਫ਼ ਮੰਗ ਰਹੀ ਸੰਗਤ ‘ਤੇ ਅਕਾਲੀ ਸਰਕਾਰ ਦੇ ਨੁਮਾਇੰਦਿਆਂ ਵਲੋਂ ਗੋਲੀਆਂ ਚਲਾ ਕੇ ਦੋ ਸਿੰਘਾਂ ਨੂੰ ਸ਼ਹੀਦ ਕਰਨਾ ਪੰਥਕ ਸੋਚ ਦਾ ਘਾਣ ਕਰਨਾ ਸੀ। ਅਤਵਾਦ ਦੇ ਦੌਰਾਨ ਸਿੱਖਾਂ ਤੇ ਜ਼ਿਆਦਤੀਆਂ ਕਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਉਚ ਅਹੁਦਿਆਂ ਤੇ ਲਗਾਇਆ ਗਿਆ।
ਇਨ੍ਹਾਂ ਕਦਮਾਂ ਨੇ ਸਿੱਖਾਂ ਦੇ ਜ਼ਖ਼ਮਾ ‘ਤੇ ਲੂਣ ਛਿੜਕਣ ਦਾ ਕੰਮ ਕੀਤਾ। ਜਦੋਂ ਸਿੱਖ ਜਗਤ ਵਿੱਚ ਸਰਕਾਰ ਦੀਆਂ ਆਪ ਹੁਦਰੀਆਂ ਦਾ ਵਿਰੋਧ ਹੋਇਆ ਤਾਂ ਅਕਾਲ ਤਖ਼ਤ ਮਾਫ਼ੀ ਮੰਗਣ ਦਾ ਢਕਵੰਜ ਰਚਿਆ ਗਿਆ। ਮੁਆਫ਼ੀ ਮੰਗਣ ਵਾਲਿਆਂ ਲਈ ਪਹਿਲੀ ਵਾਰ ਮਰਿਆਦਾ ਦੀ ਉਲੰਘਣਾ ਕਰਕੇ ਦਰਬਾਰ ਸਾਹਿਬ ਵਿੱਚ ਰੈਡ ਕਾਰਪੈਟ ਵਿਛਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ, ਜਿਵੇਂ ਉਹ ਕੋਈ ਸ਼ੁਭ ਕੰਮ ਕਰਨ ਆ ਰਹੇ ਹਨ। ਮੁਆਫ਼ੀ ਕਿਸ ਚੀਜ ਦੀ ਮੰਗੀ, ਉਹ ਵੀ ਸ਼ਪਸ਼ਟ ਨਹੀਂ ਕੀਤੀ ਗਈ। ਇਹ ਗੁਨਾਹ ਮੁਆਫ਼ੀ ਯੋਗ ਨਹੀਂ ਹਨ।
1996 ਤੋਂ ਲਗਾਤਾਰ ਅਕਾਲੀ ਦਲ ਨੂੰ 26 ਸਾਲ ਗੁੱਝੀ ਸੱਟ ਲੱਗਣ ਤੋਂ ਬਾਅਦ ਸਿੱਖ ਜਗਤ ਦੇ ਗੁੱਸੇ ਦੀ ਚਰਮ ਸੀਮਾ ਦੇ ਨਤੀਜੇ ਅਕਾਲੀ ਦਲ ਦੀ ਪੰਥਕ ਸੋਚ ਨੂੰ ਖ਼ਤਮ ਕਰਨ ਦੇ 2022 ਦੀ ਪੰਜਾਬ ਵਿਧਾਨ ਸਭਾ ਦੀ ਚੋਣ ਦੇ ਨਤੀਜਿਆਂ ਤੋਂ ਬਾਅਦ ਸਾਹਮਣੇ ਆਏ ਹਨ। ‘ਅਬ ਪਛਤਾਇਆ ਕਿਆ ਬਣੇ ਜਬ ਚਿੜੀਆ ਚੁਗ ਗਈ ਖੇਤ’।
ਸਿੱਖ ਜਗਤ ਨੂੰ ਇਸ ਹਾਰ ਤੋਂ ਘਬਰਾਉਣਾ ਨਹੀਂ ਚਾਹੀਦਾ ਸਗੋਂ ਪੰਥਕ ਸੋਚ ਨੂੰ ਬਹਾਲ ਕਰਨਾ ਚਾਹੀਦਾ ਹੈ। ਪੰਥਕ ਸੋਚ ਬਹਾਲ ਕਰਨ ਲਈ ਸਿੱਖ ਸੰਸਥਾਵਾਂ ਦੀ ਮਹੱਤਤਾ ਬਰਕਰਾਰ ਕਰਨੀ ਪਵੇਗੀ, ਇਹ ਤਾਂ ਹੀ ਸੰਭਵ ਹੈ, ਜੇਕਰ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਪਰਿਵਾਰਵਾਦ ਖ਼ਤਮ ਕੀਤਾ ਜਾਵੇ ਅਤੇ ਸਿੱਖ ਸੋਚ ਵਾਲੇ ਨੇਤਾਵਾਂ ਨੂੰ ਅੱਗੇ ਲਿਆਂਦਾ ਜਾਵੇ। ਧੜੇਬੰਦੀ ਤੋਂ ਉਪਰ ਉਠਕੇ ਇਕ ਮੰਚ ਤੇ ਵਿਚਾਰ ਵਟਾਂਦਰਾ ਕਰਕੇ ਫ਼ੈਸਲੇ ਕੀਤੇ ਜਾਣ।
____________
ਇਹ ਵੀ ਪੜ੍ਹੋ:
ਮੌਤਾਂ ਦੀ ਗਿਣਤੀ ‘ਤੇ ਵੀ ਝੂਠ ਦਾ ਪਰਦਾ? ਨਮੋ ਹੈ ਸਿਆਸਤਦਾਨੋ!
ਪੰਜਾਬ: ਬੇਆਬ ਬੇਆਬਰੂ ਬੇਅਦਬ ਬੇਅਬਾਦ
ਕੈਪਟਨ ਸਾਹਿਬ! ਆਖ਼ਰੀ ਲਮਹੇਂ ਦੀ ਦਾਸਤਾਨ
यह भी पढ़िये:
अफगान सेना के अमेरिकी हथियार आखिर अब किसके कब्जे में हैं?
युद्ध के मैदान में खेले जा रहे खेल से कौन हो रहा मालामाल?
Death Registers Expose The Gujarat Model Of Counting The Dead
Disclaimer : PunjabTodayTV.com and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors’ right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabTodayTV.com or other platforms of the group. Punjab Today does not assume any responsibility or liability for the views of authors whose work appears here.
Punjab Today believes in serious, engaging, narrative journalism at a time when mainstream media houses seem to have given up on long-form writing and news television has blurred or altogether erased the lines between news and slapstick entertainment. We at Punjab Today believe that readers such as yourself appreciate cerebral journalism, and would like you to hold us against the best international industry standards. Brickbats are welcome even more than bouquets, though an occasional pat on the back is always encouraging. Good journalism can be a lifeline in these uncertain times worldwide. You can support us in myriad ways. To begin with, by spreading word about us and forwarding this reportage. Stay engaged.
— Team PT
Disclaimer : PunjabTodayTV.com and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors’ right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabTodayTV.com or other platforms of the group. Punjab Today does not assume any responsibility or liability for the views of authors whose work appears here.
Punjab Today believes in serious, engaging, narrative journalism at a time when mainstream media houses seem to have given up on long-form writing and news television has blurred or altogether erased the lines between news and slapstick entertainment. We at Punjab Today believe that readers such as yourself appreciate cerebral journalism, and would like you to hold us against the best international industry standards. Brickbats are welcome even more than bouquets, though an occasional pat on the back is always encouraging. Good journalism can be a lifeline in these uncertain times worldwide. You can support us in myriad ways. To begin with, by spreading word about us and forwarding this reportage. Stay engaged.
— Team PT
Copyright © Punjab Today : All right Reserve 2016 - 2024 |