ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ, ਸਿਆਸੀ ਤਾਕਤ ਹਾਸਲ ਕਰਨ ਲਈ ਪੰਜਾਬੀਆਂ ਦੀ ਅਣਖ਼ ਨੂੰ ਵੰਗਾਰਕੇ ਲਾਭ ਉਠਾਉਣਾ ਚਾਹੁੰਦੀਆਂ ਹਨ।
ਪੰਜਾਬ ਦੀ ਪਵਿਤਰ ਧਰਤੀ ਨੂੰ ਗੁਰੂਆਂ ਦੀ ਛੋਹ ਪ੍ਰਾਪਤ ਹੋਣ ਦੇ ਨਾਲ ਪੰਜਾਬੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਿਰਤ ਕਰੋ, ਵੰਡ ਛੱਕੋ ਅਤੇ ਨਾਮ ਜਪੋ ਦੀ ਵਿਚਾਰਧਾਰਾ ਦਿੱਤੀ ਹੈ। ਪੰਜਾਬੀ ਇਸ ਵਿਚਾਰਧਾਰਾ ‘ਤੇ ਪਹਿਰਾ ਦਿੰਦੇ ਹੋਏ, ਦੁਨੀਆਂ ਦੇ ਹਰ ਖੇਤਰ ਵਿੱਚ ਮੋਹਰੀ ਦੀ ਭੂਮਿਕਾ ਨਿਭਾ ਰਹੇ ਹਨ।
ਕਰੋਨਾ ਕਾਲ ਵਿੱਚ ਲਾਕ ਡਾਊਨ ਦੌਰਾਨ ਆਪਣੀ ਦਸਾਂ ਨਹੁੰਆਂ ਦੀ ਕਿਰਤ ਕਮਾਈ ਵਿੱਚੋਂ ਦਸਵੰਦ ਕੱਢਕੇ ਸੰਸਾਰ ਵਿੱਚ ਲੋੜਵੰਦਾਂ ਨੂੰ ਲੰਗਰ ਛਕਾਏ, ਆਕਸੀਜਨ ਗੈਸ ਸਿਲੰਡਰ ਉਪਲਭਧ ਕਰਵਾਏ, ਇਥੋਂ ਤੱਕ ਕਿ ਜਦੋਂ ਕਰੋਨਾ ਨਾਲ ਮਰਨ ਵਾਲਿਆਂ ਨੂੰ ਪਰਿਵਾਰਿਕ ਮੈਂਬਰਾਂ ਨੇ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਤਾਂ ਪੰਜਾਬੀਆਂ ਨੇ ਇਹ ਜ਼ਿੰਮੇਵਾਰੀ ਨਿਭਾਈ।
ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਦੀ ਸਰਕਾਰ ਵੀ ਜਦੋਂ ਹੱਥ ਖੜ੍ਹੇ ਕਰ ਗਈ ਤਾਂ ਪੰਜਾਬੀ ਅਤੇ ਖਾਸ ਕਰਕੇ ਸਿੱਖ ਅੱਗੇ ਆਏ।
ਅਰਵਿੰਦ ਕੇਜਰੀਵਾਲ ਅਜੇ ਵੀ ਪੰਜਾਬੀਆਂ/ਸਿੱਖਾਂ ਦੀ ਅਣਖ਼ ਅਤੇ ਫਰਾਕਦਿਲੀ ਨੂੰ ਸਮਝ ਨਹੀਂ ਸਕੇ?
ਪੰਜਾਬੀ ਤਾਂ ਮੁਫ਼ਤ ਦੇਣ ਵਾਲੇ ਹਨ, ਲੈਣ ਵਾਲੇ ਨਹੀਂ। ਇਹ ਸਿਰਫ਼ ਗੁਰੂ ਤੋਂ ਮੰਗਦੇ ਹਨ, ਹੋਰ ਕਿਸੇ ਤੋਂ ਮੰਗਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਦੁਨੀਆਂ ਅਤੇ ਭਾਰਤ ਵਿੱਚ ਇਤਨੇ ਮੰਗਤੇ ਹਨ, ਕਦੀਂ ਕਿਸੇ ਨੇ ਕਈ ਪੰਜਾਬੀ/ਸਿੱਖ ਮੰਗਤਾ ਵੇਖਿਆ ਹੈ?
ਸਿਆਸੀ ਪਾਰਟੀਆਂ ਨੂੰ ਪੰਜਾਬੀਆਂ/ਸਿੱਖਾਂ ਦੇ ਇਤਿਹਾਸ ਨੂੰ ਪੜ੍ਹਕੇ ਉਨ੍ਹਾਂ ਦੇ ਗੁਣ ਗ੍ਰਹਿਣ ਕਰਨ ਦੀ ਤਕਲੀਫ਼ ਕਰਨੀ ਬਣਦੀ ਹੈ। ਨਾ ਕਿ ਮੁਫ਼ਤਖ਼ੋਰੇ ਬਣਾਉਣ ਬਾਰੇ ਸੋਚਣਾ ਚਾਹੀਦਾ ਹੈ।
ਪੰਜਾਬੀਆਂ ਨੂੰ ਵੀ ਅਜਿਹੀਆਂ ਲੁਭਾਓ ਚਾਲਾਂ ਤੋਂ ਸੁਚੇਤ ਹੋਣਾ ਚਾਹੀਦਾ ਹੈ। ਐਵੇਂ ਨਾ ਬਿਨਾ ਸੋਚੇ ਸਮਝੇ ਵਕਤੀ ਲਾਭ ਲਈ ਗੁਮਰਾਹ ਹੋ ਜਾਇਓ।
ਦੁੱਖ ਇਸ ਗੱਲ ਦਾ ਹੈ ਕਿ ਪੰਥਕ ਕਹਾਉਣ ਵਾਲੀ ਪਾਰਟੀ ਜੋ ਸਿੱਖ ਧਰਮ ਬਾਰੇ ਬਾਖ਼ੂਬੀ ਜਾਣਦੀ ਹੈ, ਉਸਨੇ ਹੀ ਮੰਗਤੇ ਬਣਾਉਣ ਦੀ ਚਾਲ ਸਭ ਤੋਂ ਪਹਿਲਾਂ ਚਲੀ ਸੀ। ਸਿਆਸਤਦਾਨੋ ਵੋਟਾਂ ਵਟੋਰਨ ਲਈ ਪਲਾਹ ਸੋਟੇ ਨਾ ਮਾਰੋ। ਅਸੂਲਾਂ ‘ਤੇ ਅਧਾਰਤ ਸਿਆਸਤ ਕਰੋ।
ਕਿਰਤ ਕਰਨ ਦੀ ਵਿਚਾਰਧਾਰਾ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਪੰਜਾਬੀਆਂ ਨੂੰ ਦਿੱਤੀ ਸੀ। ਪੰਜਾਬੀ/ਸਿੱਖ ਕਿਰਤ ਕਰਨ ਤੋਂ ਪਿੱਛੇ ਹਟਣ ਵਾਲੇ ਨਹੀਂ ਹਨ, ਸਗੋਂ ਉਹ ਤਾਂ ਪਰਦੇਸਾਂ ਵਿੱਚ ਜਾ ਕੇ ਵੀ ਸਖਤ ਮਿਹਨਤ ਕਰਕੇ ਮੱਲਾਂ ਮਾਰ ਰਹੇ ਹਨ।
ਸਿਆਸੀ ਪਾਰਟੀਆਂ ਪੰਜਾਬੀਆਂ ਨੂੰ ਕਿਰਤ ਕਰਨ ਦੀ ਥਾਂ ਮੁਫ਼ਤਖ਼ੋਰੇ ਬਣਾਉਣ ਲੱਗ ਪਈਆਂ ਹਨ। ਵੋਟਾਂ ਵਟੋਰਨ ਲਈ ਇਹ ਲੋਕ ਲੁਭਾਊ ਸਕੀਮਾਂ ਪੰਜਾਬੀਆਂ ਦੀ ਅਣਖ਼ ਨੂੰ ਵੰਗਾਰਨ ਵਾਲੀ ਗੱਲ ਹੈ। ਲੋਕ ਲੁਭਾਊ ਸਕੀਮਾਂ ਦੇ ਐਲਾਨ ਕਰਨ ਵਿੱਚ ਸਾਰੀਆਂ ਪਾਰਟੀਆਂ ਇਕ ਦੂਜੇ ਤੋਂ ਮੋਹਰੀ ਹੋਣ ਲਈ ਲਟਾ ਪੀਂਘ ਹੋਈਆਂ ਪਈਆਂ ਹਨ। ਉਹ ਪੰਜਾਬੀਆਂ ਨੂੰ ਮੂਰਖ਼ ਸਮਝ ਰਹੀਆਂ ਹਨ। ਉਨ੍ਹਾਂ ਨੂੰ ਮੂੰਹ ਦੀ ਖਾਣੀ ਪਵੇਗੀ।
ਪੰਜਾਬੀ ਰਾਜ ਭਾਗ ਅਤੇ ਪ੍ਰਬੰਧ ਵਿਚ ਪਾਰਦਰਸ਼ਤਾ ਚਾਹੁੰਦੇ ਹਨ। ਉਹ ਲਾਲਚੀ ਨਹੀਂ। ਉਹ ਖ੍ਰੀਦੇ ਨਹੀਂ ਜਾ ਸਕਦੇ, ਸਗੋਂ ਉਹ ਤਾਂ ਖ੍ਰੀਦਣ ਵਾਲੇ ਹਨ। ਪੰਜਾਬੀ ਸਿਆਸੀ ਪਾਰਟੀਆਂ ਦੀਆਂ ਇਨ੍ਹਾਂ ਚਾਲਾਂ ਨੂੰ ਬਹੁਤ ਚੰਗੀ ਤਰ੍ਹਾਂ ਸਮਝਦੇ ਹਨ। ਉਹ ਤਾਂ ਆਪਣੇ ਆਪ ਨੂੰ ਪਹਿਲਾਂ ਹੀ ਠੱਗੇ ਮਹਿਸੂਸ ਕਰ ਰਹੇ ਹਨ।
ਸਿਅਸਤਦਾਨ ਇਕ ਪਾਸੇ ਮੁਫ਼ਤ ਸਹੂਲਤਾਂ ਦੇ ਕੇ ਦੂਜੇ ਪਾਸੇ ਟੈਕਸ ਲਗਾਕੇ ਪੰਜਾਬ ਦੇ ਲੋਕਾਂ ‘ਤੇ ਹੀ ਭਾਰ ਪਾ ਦਿੰਦੇ ਹਨ। ਸਿਆਸਤਦਾਨਾਂ ਨੇ ਆਪਣੀਆਂ ਜੇਬਾਂ ਵਿੱਚੋਂ ਤਾਂ ਕੁਝ ਦੇਣਾ ਹੀ ਨਹੀਂ ਹੁੰਦਾ। ਪੰਜਾਬ ਦੇ ਬਜਟ ਵਿੱਚੋਂ ਹੀ ਦਿੰਦੇ ਹਨ। ਭਾਵ ਉਹ ਪਰਜਾ ਦੇ ਕੰਨ ਨੂੰ ਸੱਜੇ ਪਾਸਿਓਂ ਫੜਨ ਦੀ ਥਾਂ ਖੱਬੇ ਪਾਸੇ ਤੋਂ ਫੜਕੇ ਟੈਕਸ ਵਟੋਰ ਲੈਂਦੇ ਹਨ।
ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਨੂੰ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਰਵਾਇਤੀ ਕਾਂਗਰਸ, ਅਕਾਲੀ ਦਲ ਅਤੇ ਬੀ ਜੇ ਪੀ ਦੇ ਬਦਲ ਦੇ ਰੂਪ ਵਿੱਚ ਵੇਖਿਆ ਜਾ ਰਿਹਾ ਸੀ। ਪੰਜਾਬ ਦੇ ਲੋਕ ਬਦਲ ਵੀ ਚਾਹੁੰਦੇ ਸਨ ਪ੍ਰੰਤੂ ਆਪਣੀਆਂ ਗਲਤੀਆਂ ਕਰਕੇ ਆਮ ਆਦਮੀ ਪਾਰਟੀ ਸਰਕਾਰ ਬਣਾਉਣ ਤੋਂ ਖੁੰਝ ਗਈ। ਵਾਅਦੇ ਉਦੋਂ ਵੀ ਲੰਬੇ ਚੌੜੇ ਕੀਤੇ ਸਨ ਪ੍ਰੰਤੂ ਕਾਂਗਰਸ ਪਾਰਟੀ ਆਪਣੇ ਵਾਅਦਿਆਂ ਨਾਲ ਬਾਜ਼ੀ ਮਾਰ ਗਈ ਸੀ।
ਹੁਣ ਫਿਰ ਅਰਵਿੰਦ ਕੇਜਰੀਵਾਲ 10 ਦਿਨਾ ਵਿੱਚ ਦੂਜੀ ਵਾਰ ਪੰਜਾਬ ਵਿੱਚ ਗੇੜਾ ਮਾਰ ਗਏ, ਉਹ ਵੀ ਵੋਟਾਂ ਵਟੋਰਨ ਲਈ ਭਰਮਾਉਣ ਆਏ ਸਨ। ਸਾਢੇ ਚਾਰ ਸਾਲ ਪੰਜਾਬ ਨੂੰ ਮੂੰਹ ਨਹੀਂ ਵਿਖਾਇਆ। ਅੰਮ੍ਰਿਤਸਰ ਵਿਖੇ ਸਿੱਖ ਮੁੱਖ ਮੰਤਰੀ ਦੇਣ ਦਾ ਐਲਾਨ ਕਰਕੇ ਪੰਜਾਬੀਆਂ ਵਿੱਚ ਵੰਡੀਆਂ ਪਾਉਣ ਦੀ ਰਾਜਨੀਤੀ ਕਰ ਗਏ।
ਚੰਡੀਗੜ੍ਹ ਆ ਕੇ ਸਾਰੇ ਪੰਜਾਬੀਆਂ ਨੂੰ 300 ਯੁਨਿਟ ਬਿਜਲੀ ਮਾਫ਼ ਕਰਨ ਦਾ ਲਾਰਾ ਲਾ ਗਏ। ਬਿਜਲੀ ਦੇ ਬਕਾਇਆ ਬਿਲਾਂ ਨੂੰ ਮਾਫ਼ ਕਰਨ ਦਾ ਐਲਾਨ ਕਰਕੇ ਲੋਕਾਂ ਨੂੰ ਸੰਦੇਸ਼ ਦਿੱਤਾ ਹੈ ਕਿ ਤੁਸੀਂ ਬੇਸ਼ਕ ਬਿਲ ਨਾ ਭਰੋ ਸਾਡੀ ਸਰਕਾਰ ਸਾਰੇ ਬਕਾਇਆ ਮਾਫ਼ ਕਰ ਦੇਵੇਗੀ। ਪੰਜਾਬ ਵਿੱਚ ਸਰਕਾਰ ਬਣਾਉਣ ਦੇ ਖਿਆਲੀ ਪਲਾਓ ਹਨ, ਜੇ ਸਰਕਾਰ ਨਾ ਬਣੀ ਤਾਂ ਬਕਾਇਆ ਕੌਣ ਭਰੇਗਾ, ਜੋ ਜੁਰਮਾਨੇ ਲੱਗ ਕੇ ਬਿਲ ਦੁਗਣੇ ਹੋ ਜਾਣਗੇ।
ਮੁੱਖ ਮੰਤਰੀ ਹੋ ਕੇ ਲੋਕਾਂ ਨੂੰ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਗੱਲ ਕਰਦੇ ਹੋ। ਪੰਜਾਬ ਰਾਜ ਬਿਜਲੀ ਬੋਰਡ ਤਾਂ ਪਹਿਲਾਂ ਹੀ ਦਿਵਾਲੀਆ ਹੋਣ ਦੇ ਕਿਨਾਰੇ ਪਹੁੰਚਿਆ ਹੋਇਆ ਹੈ।
ਦਿੱਲੀ ਵਿੱਚ ਵੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਨੇ 200 ਯੁਨਿਟ ਮਾਫ਼ ਕੀਤੇ ਹੋਏ ਹਨ, ਉਸ ਸਕੀਮ ਦਾ ਲਾਭ ਵੀ ਦਸਰਫ਼ 5ਫ਼ੀ ਸਦੀ ਲੋਕਾਂ ਨੂੰ ਹੀ ਹੁੰਦਾ ਹੈ ਕਿਉਂਕਿ ਜੇ 200 ਤੋਂ ਇਕ ਯੂਨਿਟ ਵੱਧ ਬਿਲ ਆ ਗਿਆ ਤਾਂ ਸਾਰਾ ਬਿਲ ਦੇਣਾ ਪਵੇਗਾ। ਬਹੁਤ ਘੱਟ ਅਜਿਹੇ ਪਰਿਵਾਰ ਹਨ, ਜਿਨ੍ਹਾਂ ਦੀਆਂ ਲੋੜਾਂ 200 ਨਾਲ ਪੂਰੀਆਂ ਹੋ ਜਾਂਦੀਆਂ ਹਨ। ਇਸੇ ਤਰ੍ਹਾਂ ਪੰਜਾਬ ਵਿੱਚ ਹੋਵੇਗਾ।
ਪੰਜਾਬ ਵਿੱਚ 200 ਯੁਨਿਟ ਪਹਿਲਾਂ ਹੀ ਬਾਦਲ ਸਰਕਾਰ ਨੇ ਅਨੁਸੂਚਿਤ ਜਾਤੀਆਂ ਅਤੇ ਗ਼ਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੇ ਲੋਕਾਂ ਦੀ ਮਾਫ਼ ਕੀਤੀ ਹੋਈ ਹੈ।
ਪੰਜਾਬ ਦੇ ਲੋਕ ਤਾਂ ਦਿੱਲੀ ਦੇ ਲੋਕਾਂ ਨਾਲੋਂ ਬਿਹਤਰ ਪੋਜੀਸ਼ਨ ਵਿੱਚ ਹਨ। ਉਨ੍ਹਾਂ ਦੀਆਂ ਲੋੜਾਂ ਤਾਂ 500 ਯੁਨਿਟਾਂ ਵੀ ਪੂਰੀਆਂ ਨਹੀਂ ਕਰਦੀਆਂ।
ਰਾਜਿੰਦਰ ਕੌਰ ਭੱਠਲ ਜਦੋਂ 1996 ਵਿੱਚ ਪੰਜਾਬ ਦੇ ਮੁੱਖ ਮੰਤਰੀ ਬਣੇ ਸਨ ਤਾਂ ਉਨ੍ਹਾਂ ਨੇ ਤਜ਼ਵੀਜ ਬਣਾਈ ਸੀ ਕਿ 5 ਏਕੜ ਜ਼ਮੀਨ ਦੇ ਮਾਲਕ ਕਿਸਾਨਾਂ ਦੀਆਂ ਮੋਟਰਾਂ ਦੇ ਬਿਜਲੀ ਦੇ ਬਿਲ ਮਾਫ ਕੀਤੇ ਜਾਣਗੇ।
ਪਰਕਾਸ਼ ਸਿੰਘ ਬਾਦਲ ਨੇ ਉਨ੍ਹਾਂ ਦੇ ਐਲਾਨ ਤੋਂ ਪਹਿਲਾਂ ਹੀ ਉਨ੍ਹਾਂ ਦੀ ਸਰਕਾਰ ਆਉਣ ‘ਤੇ ਸਾਰੇ ਕਿਸਾਨਾ ਨੂੰ ਮੁਫ਼ਤ ਬਿਜਲੀ ਦੇਣ ਦਾ ਐਲਾਨ ਕਰ ਦਿੱਤਾ ਸੀ। ਉਦੋਂ ਵੀ ਕਿਸਾਨਾ ਨੇ ਕਿਹਾ ਸੀ ਕਿ ਸਾਨੂੰ ਬਿਜਲੀ 24 ਘੰਟੇ ਦਿੱਤੀ ਜਾਵੇ ਪ੍ਰੰਤੂ ਮੁਫ਼ਤ ਨਹੀਂ।
ਪਰਕਾਸ਼ ਸਿੰਘ ਬਾਦਲ ਨੇ ਤਾਂ ਇਸ ਤੋਂ ਬਾਅਦ ਆਟਾ ਦਾਲ ਦੇਣ ਦਾ ਐਲਾਨ ਵੀ ਕਰ ਦਿੱਤਾ ਸੀ। ਸਕੂਲਾਂ ਵਿੱਚ ਪੜ੍ਹ ਰਹੀਆਂ ਲੜਕੀਆਂ ਨੂੰ ਮੁਫ਼ਤ ਸਾਈਕਲ ਦਿੱਤੇ ਗਏ।
ਕੈਪਟਨ ਅਮਰਿੰਦਰ ਸਿੰਘ ਜਦੋਂ 2002 ਵਿੱਚ ਮੁੱਖ ਮੰਤਰੀ ਬਣੇ ਸਨ ਤਾਂ ਉਨ੍ਹਾਂ ਨੇ ਮੁਫ਼ਤ ਬਿਜਲੀ ਵਾਪਸ ਲੈਣ ਬਾਰੇ ਵਿਚਾਰ ਵਟਾਂਦਰਾ ਆਪਣੇ ਮੰਤਰੀਆਂ ਨਾਲ ਕੀਤਾ ਸੀ ਪ੍ਰੰਤੂ ਕਾਂਗਰਸ ਹਾਈ ਕਮਾਂਡ ਦੇ ਕਹਿਣ ‘ਤੇ ਉਨ੍ਹਾਂ ਜਾਰੀ ਰਹਿਣ ਦਿੱਤੀ ਪ੍ਰੰਤੂ ਜਦੋਂ 2017 ਦੀ ਚੋਣ ਦਾ ਮੈਨੀਫ਼ੈਸਟੋ ਬਣਾਇਆ ਉਸ ਵਿੱਚ ਹੋਰ ਬਹੁਤ ਚੀਜ਼ਾਂ ਮੁਫ਼ਤ ਦੇਣ ਦੇ ਐਲਾਨ ਕਰ ਦਿੱਤਾ। ਜਿਨ੍ਹਾਂ ਵਿਚ ਖੰਡ, ਮੋਬਾਈਲ, ਕਰਜ਼ੇ ਮਾਫ ਕਰਨ ਦੇ ਵਾਅਦੇ ਆਦਿ ਸ਼ਾਮਲ ਸਨ।
ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਬੱਸਾਂ ਵਿੱਚ ਇਸਤਰੀਆਂ ਦੇ ਸਫ਼ਰ ਨੂੰ ਮੁਫ਼ਤ ਕਰ ਦਿੱਤਾ। ਸੋਚਣ ਵਾਲੀ ਗੱਲ ਹੈ ਕਿ ਜੇਕਰ ਇਸੇ ਤਰ੍ਹਾਂ ਮੁਫ਼ਤ ਚੀਜ਼ਾਂ ਦੇਣ ਦੀ ਪ੍ਰਣਾਲੀ ਜਾਰੀ ਰਹੀ ਤਾਂ ਪੰਜਾਬ ਦਾ ਆਰਥਿਕ ਤੌੌਰ ‘ਤੇ ਦਿਵਾਲਾ ਨਿਕਲ ਜਾਵੇਗਾ।
ਸਰਕਾਰ ਦੇ ਇਨ੍ਹਾਂ ਖ਼ਰਚਿਆਂ ਲਈ ਆਮਦਨ ਕਿਥੋਂ ਹੋਵੇਗੀ? ਇਹ ਘਾਟੇ ਪੂਰੇ ਕਰਨ ਲਈ ਆਮ ਲੋਕਾਂ ‘ਤੇ ਹੀ ਬੋਝ ਪਾਇਆ ਜਾਵੇਗਾ। ਪੈਟਰੋਲ ਡੀਜ਼ਲ ‘ਤੇ ਹੋਰ ਸੈਸ ਲਾਕੇ ਲੋਕਾਂ ਦਾ ਕਚੂਮਰ ਕੱਢਿਆ ਜਾਵੇਗਾ। ਪੰਜਾਬ ਰੋਡਵੇਜ਼ ਅਤੇ ਪੀ ਆਰ ਟੀ ਸੀ ਬੰਦ ਹੋਣ ਦੇ ਨੇੜੇ ਪਹੁੰਚ ਗਈਆਂ ਹਨ।
ਸਿਆਸੀ ਪਾਰਟੀਆਂ ਅਸੂਲਾਂ ਦੀ ਰਾਜਨੀਤੀ ਨਹੀਂ ਕਰ ਰਹੀਆਂ। ਲੋਕਾਂ ਨੂੰ ਅਸਲੀ ਭਖਦੇ ਨਸ਼ਿਆਂ, ਬੇਰੋਜ਼ਗਾਰੀ, ਮਹਿੰਗਾਈ, ਭਰਿਸ਼ਟਾਚਾਰ, ਗ਼ਰੀਬੀ, ਕਿਸਾਨਾਂ ਦੀਆਂ ਖ਼ੁਦਕਸ਼ੀਆਂ, ਕਰਜ਼ੇ, ਸਤਲੁਜ ਯਮੁਨਾ ਲਿੰਕ ਨਹਿਰ, ਰੇਤ ਮਾਫੀਆ ਅਤੇ ਨਜ਼ਾਇਜ਼ ਸ਼ਰਾਬ ਮਾਫੀਆ ਵਰਗੇ ਮੁੱਦਿਆਂ ਤੋਂ ਧਿਆਨ ਹਟਾਕੇ ਲੋਕ ਲੁਭਾਊ ਐਲਾਨ ਕਰਕੇ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।
ਅਰਵਿੰਦ ਕੇਜਰੀਵਾਲ ‘ਤੇ ਤਾਂ ਵਿਸ਼ਵਾਸ਼ ਹੀ ਨਹੀਂ ਕੀਤਾ ਜਾ ਸਕਦਾ ਕਿਉਂਕਿ ਉਹ ਅੰਨਾ ਹਜ਼ਾਰੇ ਦੀ ਭਰਿਸ਼ਟਾਚਾਰ ਵਿਰੁਧ ਸ਼ੁਰੂ ਕੀਤੀ ਗਈ ਲਹਿਰ ਵਿਚੋਂ ਉਪਜੇ ਸਨ। ਬਾਅਦ ਵਿੱਚ ਉਸਨੂੰ ਹੀ ਭੁੱਲਕੇ ਆਮ ਰਵਾਇਤੀ ਪਾਰਟੀਆਂ ਦੇ ਰਾਹ ਪੈ ਗਏ ਹਨ।
ਉਨ੍ਹਾਂ ਨੂੰ ਪੰਜਾਬ ਨਾਲੋਂ ਦਿੱਲੀ ਅਤੇ ਹਰਿਆਣਾ ਦੇ ਹਿਤ ਪਹਿਲਾਂ ਹਨ। ਸਤਲੁਜ ਯਮੁਨਾ ਲਿੰਕ ਨਹਿਰ ਦੇ ਪਾਣੀ ਤੋਂ ਦਿੱਲੀ ਨੂੰ ਪਾਣੀ ਲੈਣ ਦੀ ਗੱਲ ਕਰਦੇ ਹਨ। ਪੰਜਾਬ ਵਿੱਚ ਆ ਕੇ ਪੰਜਾਬ ਦੀ ਗੱਲ ਕਰਦੇ ਹਨ। ਦਿੱਲੀ ਅਤੇ ਹਰਿਆਣਾ ਵਿੱਚ ਜਾ ਕੇ ਪੰਜਾਬ ਦੇ ਹਿੱਤਾਂ ਨੂੰ ਕੁਰਬਾਨ ਕਰ ਜਾਂਦੇ ਹਨ।
ਉਹ ਤਾਂ ਕਿਸੇ ਪੰਜਾਬੀ ‘ਤੇ ਵਿਸ਼ਵਾਸ਼ ਹੀ ਨਹੀਂ ਕਰਦੇ। ਸੁੱਚਾ ਸਿੰਘ ਛੋਟੇਪੁਰ, ਹਰਵਿੰਦਰ ਸਿੰਘ ਫੂਲਕਾ, ਧਰਮਵੀਰ ਗਾਂਧੀ, ਹਰਿੰਦਰ ਸਿੰਘ ਖਾਲਸਾ, ਸੁਖਪਾਲ ਸਿੰਘ ਖ਼ਹਿਰਾ, ਗੁਰਪ੍ਰੀਤ ਸਿੰਘ ਘੁਗੀ ਨੇ ਜਦੋਂ ਪੰਜਾਬ ਦੇ ਹਿੱਤਾਂ ਅਤੇ ਪਾਰਦਰਸ਼ਤਾ ਦੀ ਗੱਲ ਕੀਤੀ ਤਾਂ ਉਨ੍ਹਾਂ ਨੂੰ ਬਾਹਰ ਦਾ ਰਸਤਾ ਅਪਨਾਉਣਾ ਪਿਆ ਕਿਉਂਕਿ ਕੇਜਰੀਵਾਲ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦੇਣ ਤੋਂ ਅਸਮਰਥ ਰਹੇ।
ਪੰਜਾਬੀਆਂ ਨੂੰ ਕੇਜਰੀਵਾਲ ਹਰਿਆਣਾ ਅਤੇ ਦਿੱਲੀ ਦੇ ਹਿਤਾਂ ਲਈ ਵਰਤ ਨਹੀਂ ਸਕਦਾ। ਪੰਜਾਬੀਆਂ ਦੀ ਅਣਖ਼ ਬਰਕਰਾਰ ਰਹੇਗੀ।
ਇਹ ਵੀ ਪੜ੍ਹੋ:
ਇਨਸਾਫ਼ ਗੁਆਚ ਗਿਆ – ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ
ਦੁਨੀਆ ਦੇ ਉਹ ਦੇਸ਼, ਜਿਨ੍ਹਾਂ ਕੋਲ ਨਹੀਂ ਹੈ ਆਪਣੀ ਕੋਈ ਫ਼ੌਜ
‘Why I am a vaccine skeptic’ – Prashant Bhushan
______________________________________
ਵੇਖੋ ਵੀਡੀਓ :
Disclaimer : PunjabTodayTV.com and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors’ right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabTodayTV.com or other platforms of the group. Punjab Today does not assume any responsibility or liability for the views of authors whose work appears here.
Punjab Today believes in serious, engaging, narrative journalism at a time when mainstream media houses seem to have given up on long-form writing and news television has blurred or altogether erased the lines between news and slapstick entertainment. We at Punjab Today believe that readers such as yourself appreciate cerebral journalism, and would like you to hold us against the best international industry standards. Brickbats are welcome even more than bouquets, though an occasional pat on the back is always encouraging. Good journalism can be a lifeline in these uncertain times worldwide. You can support us in myriad ways. To begin with, by spreading word about us and forwarding this reportage. Stay engaged.
— Team PT
Disclaimer : PunjabTodayTV.com and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors’ right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabTodayTV.com or other platforms of the group. Punjab Today does not assume any responsibility or liability for the views of authors whose work appears here.
Punjab Today believes in serious, engaging, narrative journalism at a time when mainstream media houses seem to have given up on long-form writing and news television has blurred or altogether erased the lines between news and slapstick entertainment. We at Punjab Today believe that readers such as yourself appreciate cerebral journalism, and would like you to hold us against the best international industry standards. Brickbats are welcome even more than bouquets, though an occasional pat on the back is always encouraging. Good journalism can be a lifeline in these uncertain times worldwide. You can support us in myriad ways. To begin with, by spreading word about us and forwarding this reportage. Stay engaged.
— Team PT
Copyright © Punjab Today : All right Reserve 2016 - 2024 |