ਲੋਕ ਸਭਾ ਮੈਂਬਰ ਪਰਨੀਤ ਕੌਰ ਵੱਲੋਂ ਵਾਤਾਵਰਣ ਦੀ ਸੰਭਾਲ ਲਈ ਪਟਿਆਲਵੀਆਂ ਨੂੰ ਅੱਗੇ ਆਉਣ ਦੀ ਅਪੀਲ

Picture of ਪੀ ਟੀ ਟੀਮ

ਪੀ ਟੀ ਟੀਮ

ਪੰਜਾਬ ਦੇ ਵਾਤਾਵਰਣ ਦੀ ਸਾਂਂਭ ਸੰਭਾਲ ਪ੍ਰਤੀ ਪਟਿਆਲਾ ਵਾਸੀਆਂ ਨੂੰ ਲਾਮਬੰਦ ਕਰਨ ਦੇ ਮਕਸਦ ਨਾਲ ਡਵੀਜ਼ਨਲ ਕਮਿਸ਼ਨਰ ਪਟਿਆਲਾ ਸ੍ਰੀ ਚੰਦਰ ਗੈਂਦ ਨੇ ਅਸਲਾ ਲਾਇਸੈਂਸ ਬਣਵਾਉਣ/ਨਵਿਆਉਣ ਵਾਲਿਆਂ ਲਈ ਇੱਕ ਦਿਲਚਸਪ ਅਤੇ ਚੰਗੀ ਪਹਿਲ ਕੀਤੀ ਹੈ।

ਇਸ ਮੁਹਿੰਮ ਨੂੰ ‘ਟ੍ਰੀਜ਼ ਫ਼ਾਰ ਗੰਨ’ ਦਾ ਨਾਮ ਦਿੰਦਿਆ ਕਮਿਸ਼ਨਰ ਸ੍ਰੀ ਗੈਂਦ ਨੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਪਾਸੋਂ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਮੁਹਿੰਮ ਦਾ ਅਗਾਜ਼ ਕਰਵਾਉਂਦੇ ਹੋਏ ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਦਾ ਮੁੱਖ ਮਕਸਦ ਲੋਕਾਂ ਨੂੰ ਰੁੱਖ ਲਗਾਉਣ ਲਈ ਪ੍ਰੇਰਿਤ ਕਰਨਾ ਅਤੇ ਰੁੱਖਾਂ ਨੂੰ ਪਾਲਣ ਲਈ ਪਾਬੰਦ ਬਣਾਉਣਾ ਹੈ।

ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਜੋ ਨਵਾਂ ਅਸਲਾ ਲਾਇਸੈਂਸ ਬਣਵਾਉਣ ਜਾ ਫੇਰ ਪੁਰਾਣੇ ਲਾਇਸੈਂਸ ਨੂੰ ਨਵਿਆਉਣ ਚਾਹੁੰਦਾ ਹੈ ਤਾਂ ਉਸ ਲਈ ਕ੍ਰਮਵਾਰ 10 ਅਤੇ 5 ਰੁੱਖ ਲਗਾਉਣੇ ਲਾਜ਼ਮੀ ਹੋਣਗੇ। ਉਸਨੂੰ ਲਾਇਸੈਂਸ ਦੀ ਫਾਈਲ ਜਮਾਂ ਕਰਵਾਉਣ ਸਮੇਂ ਰੁੱਖ ਲਗਾਉਣ ਦੀ ਸੈਲਫ਼ੀ ਨਾਲ ਦੇਣੀ ਹੋਵੇਗੀ। ਇਕ ਮਹੀਨੇ ਬਾਅਦ ਜਦ ਦਰਖਾਸਤ ਪੁਲਿਸ ਵੈਰੀਫਿਕੇਸ਼ਨ ਅਤੇ ਡੋਪ ਟੈਸਟ ਲਈ ਭੇਜੀ ਜਾਵੇਗੀ ਤਾਂ ਵੀ ਰੁੱਖ ਨਾਲ ਦੁਬਾਰਾ ਸੈਲਫ਼ੀ ਦੀਆਂ ਫ਼ੋਟੋਆਂ ਜਮਾਂ ਕਰਵਾਉਣੀਆਂ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਨਾਲ ਜਿਥੇ ਅਸਲਾ ਲੈਣ ਦੇ ਚਾਹਵਾਨਾਂ ਲਈ ਰੁੱਖ ਲਗਾਉਣੇ ਲਾਜ਼ਮੀ ਹੋਣਗੇ ਉਥੇ ਹੀ ਆਪਣੇ ਆਪ ਰੁੱਖ ਦੀ ਗਿਣਤੀ ਵਿੱਚ ਵਾਧਾ ਹੋਵੇਗਾ ਅਤੇ ਜੰਗਲਾਂ ਹੇਠ ਰਕਬਾ ਵਧੇਗਾ।

ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਇਸ ਵਿਚਾਰ ਦੀ ਸ਼ਲਾਘਾ ਕਰਦਿਆ ਹੋਰਨਾਂ ਨੂੰ ਵੀ ਵਾਤਾਵਰਣ ਦੀ ਸੰਭਾਲ ਲਈ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਡਵੀਜ਼ਨਲ ਕਮਿਸ਼ਨਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੀ ਸ਼ਲਾਘਾ ਕਰਦਿਆ ਕਿਹਾ ਕਿ ਉਹ ਇਸ ਮੁਹਿੰਮ ਨੂੰ ਅੱਗੇ ਲੈਕੇ ਜਾਣਗੇ ਅਤੇ ਆਉਣ ਵਾਲੇ ਲੋਕ ਸਭਾ ਸੈਸ਼ਨ ਦੌਰਾਨ ਉਹ ਇਸ ਨੂੰ ਲੋਕ ਸਭਾ ਵਿੱਚ ਵੀ ਉਠਾਉਣਗੇ ਤਾਂ ਜੋ ਅਜਿਹਾ ਸਾਰੇ ਦੇਸ਼ ਵਿੱਚ ਕੀਤਾ ਜਾ ਸਕੇ।

ਵਾਤਾਵਰਣ ਸੰਭਾਲ ‘ਤੇ ਜ਼ੋਰ ਦਿੰਦਿਆ ਲੋਕ ਸਭਾ ਮੈਂਬਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਜੰਗਲਾਂ ਹੇਠ ਰਕਬਾ ਵਧਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਰੁੱਖ ਲਗਾਉਣ ਲਈ ਮੁਹਿੰਮ ਚਲਾਈ ਗਈ ਸੀ ਅਤੇ ਹੁਣ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ‘ਤੇ ਵੀ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ।

ਉਨ੍ਹਾਂ ਉਮੀਦ ਜਤਾਉਂਦਿਆਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਉਠਾਏ ਅਜਿਹੇ ਕਦਮ ਲੋਕਾਂ ਨੂੰ ਵਾਤਾਵਰਣ ਸਬੰਧੀ ਹੋਰ ਸੁਹਿਰਦ ਹੋਣ ਲਈ ਪ੍ਰੇਰਿਤ ਕਰਨਗੇ ਅਤੇ ਇਹ ਮੁਹਿੰਮ ਇੱਕ ਵਿਸ਼ਾਲ ਰੂਪ ਲਵੇਗੀ। ਉਨ੍ਹਾਂ ਕਿਹਾ ਕਿ ਭਾਰਤ ਵੱਲੋਂ ਹਾਲ ਹੀ ਵਿੱਚ ਹੋਈ ਸੰਯੁਕਤ ਰਾਸ਼ਟਰ ਕਨਵੈਨਸ਼ਨ ਦੀ 14ਵੇਂ ਸੀ.ਓ.ਪੀ. ਦੀ ਮੇਜ਼ਬਾਨੀ ਕੀਤੀ ਗਈ ਸੀ ਜਿਸ ਵਿੱਚ ਵੀ ਸੰਸਾਰ ਪੱਧਰ ‘ਤੇ ਧਰਤੀ ਦੇ ਘੱਟ ਰਹੇ ਜੰਗਲਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ ਸੀ।

ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆ ਸ੍ਰੀ ਚੰਦਰ ਗੈਂਦ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ‘ਚ ਹੁਣ ਤੱਕ 42 ਹਜ਼ਾਰ ਤੋਂ ਅਸਲਾ ਲਾਇਸੈਂਸ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹਰੇਕ ਮਹੀਨੇ 200 ਦੇ ਕਰੀਬ ਅਸਲਾ ਲਾਇਸੈਂਸ ਨਵੀਨੀਕਰਨ ਲਈ ਆਉਂਦੇ ਹਨ, ਜੇਕਰ ਹਰੇਕ ਬਿਨੈਕਾਰ 5 ਰੁੱਖ ਲਗਾਉਂਦਾ ਹੈ ਤਾਂ ਇਕ ਮਹੀਨੇ ‘ਚ ਹਜ਼ਾਰ ਰੁੱਖ ਲੱਗਣਗੇ ਅਤੇ ਸਾਲ ਵਿੱਚ ਪਟਿਆਲਾ ਜ਼ਿਲ੍ਹੇ ਅੰਦਰ 12 ਹਜ਼ਾਰ ਰੁੱਖ ਲੱਗ ਸਕਣਗੇ ਅਤੇ ਜੇਕਰ ਇਹ ਮੁਹਿੰਮ ਸੂਬੇ ‘ਚ ਚਲਾਈ ਜਾਵੇ ਤਾਂ ਰੁੱਖਾਂ ਦਾ ਅੰਕੜਾ ਸਾਲਾਨਾ 2 ਲੱਖ 64 ਹਜ਼ਾਰ ਹੋ ਜਾਵੇਗਾ।

ਸ੍ਰੀ ਚੰਦਰ ਗੈਂਦ ਨੇ ਸ਼ਰਮ ਦੇ ਘੇਰੇ ‘ਚ ਆਉਣ ਵਾਲੇ ਬਿਨੈਕਾਰਾਂ ਨੂੰ ਰਾਹਤ ਦਿੰਦਿਆ ਕਿਹਾ ਕਿ ਜਿਨ੍ਹਾਂ ਕੋਲ ਰੁੱਖ ਲਗਾਉਣ ਲਈ ਸਥਾਨ ਨਹੀਂ ਹੈ ਉਹ ਰੁੱਖ ਜਨਤਕ ਸਥਾਨਾਂ ‘ਤੇ, ਸਿੱਖਿਆ ਸੰਸਥਾਵਾਂ, ਧਾਰਮਿਕ ਸਥਾਨ ਜਾ ਫੇਰ ਸੜਕਾਂ ਕਿਨਾਰੇ ਵੀ ਲਗਾ ਸਕਦੇ ਹਨ ਪਰ ਉਨ੍ਹਾਂ ਨੂੰ ਰੁੱਖ ਦੀ ਸਾਂਭ ਸੰਭਾਲ ਦੀ ਪੂਰੀ ਜ਼ਿੰਮੇਵਾਰੀ ਨਿਭਾਉਣੀ ਹੋਵੇਗੀ ਇਸ ਤਰ੍ਹਾਂ ਅਸੀ ਰੁੱਖਾਂ ਹੇਠ ਰਕਬੇ ਨੂੰ ਵਧਾ ਸਕਾਂਗੇ।

ਉਨ੍ਹਾਂ ਕਿਹਾ ਕਿ ਦੇਸ਼ ‘ਚ 732 ਜ਼ਿਲ੍ਹੇ ਹਨ ਅਤੇ ਜੇਕਰ ਹਰੇਕ ਜ਼ਿਲ੍ਹੇ ‘ਚ 200 ਅਸਲਾ ਲਾਈਸੈਂਸ ਫਾਈਲ ਆਉਂਦੀ ਹੈ ਅਤੇ ਉਨ੍ਹਾਂ ਵੱਲੋਂ ਰੁੱਖ ਲਗਾਏ ਜਾਦੇ ਹਨ ਤਾਂ ਸਾਲ ‘ਚ ਹੀ ਦੇਸ਼ ‘ਚ ਇਕ ਕਰੋੜ ਨਵੇਂ ਰੁੱਖ ਲਗਾਏ ਜਾ ਸਕਣੇ ਜੋ ਵਾਤਾਵਰਣ ਸ਼ੁੱਧਤਾ ਵੱਲ ਇਕ ਵੱਡਾ ਕਦਮ ਹੋਵੇਗਾ। ਇਸ ਮੌਕੇ ਉਨ੍ਹਾਂ ਅਪੀਲ ਕਰਦਿਆ ਕਿਹਾ ਕਿ ਰੁੱਖ ਅਜਿਹੇ ਲਗਾਏ ਜਾਣ ਜੋ ਪਾਣੀ ਘੱਟ ਲੈਂਦੇ ਹੋਣ ਜਿਨ੍ਹਾਂ ਵਿੱਚ ਆਮਲਾ, ਨੀਮ, ਬਬੂਲ, ਟਾਹਲੀ ਆਦਿ ਰੁੱਖਾਂ ਨੂੰ ਤਰਜੀਹ ਦਿੱਤੀ ਜਾਵੇ।

ਪਰਨੀਤ ਕੌਰਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਬਿਨੈਕਾਰ ਵੱਲੋਂ ਲਗਾਏ ਗਏ ਰੁੱਖਾਂ ਦੀ ਬਾਅਦ ਵਿੱਚ ਵੀ ਨਿਗਰਾਨੀ ਰੱਖਣ ਲਈ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ।

ਇਸ ਮੌਕੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਪੂਜਾ ਸਿਆਲ, ਓ.ਐਸ.ਡੀ. ਟੂ ਸੀ.ਐਮ ਰਾਜੇਸ਼ ਕੁਮਾਰ ਅਤੇ ਸਮੂਹ ਐਸ.ਡੀ.ਐਮ ਵੀ ਮੌਜੂਦ ਸਨ। ਮੁਹਿੰਮ ਦੀ ਸ਼ੁਰੂਆਤ ਮੌਕੇ ਦੋ ਬਿਨੈਕਾਰਾਂ ਨੂੰ ਲਾਇਸੈਂਸ ਵੀ ਸੌਪੇ ਗਏ।

ਜ਼ਿਕਰਯੋਗ ਹੈ ਕਿ ਡਵੀਜ਼ਨਲ ਕਮਿਸ਼ਨਰ ਸ੍ਰੀ ਚੰਦਰ ਗੈਂਦ ਜਦ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸਨ ਤਾਂ ਉਥੇ ਵੀ ਉਨ੍ਹਾਂ ਵੱਲੋਂ ਰੁੱਖ ਲਗਾਉਣ ਦੀ ਇਹ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜਿਸ ਦੀ ਮੁੱਖ ਮੁੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਟਵੀਟ ਕਰਕੇ ਸ਼ਲਾਘਾ ਕੀਤੀ ਗਈ ਸੀ। ‘ਟ੍ਰੀਜ਼ ਫ਼ਾਰ ਗੰਨ’ ਸਕੀਮ ਨੇ ਉਸ ਸਮੇਂ ਜ਼ਿਲ੍ਹਾ ਫਿਰੋਜ਼ਪੁਰ ਨੂੰ ਸੰਸਾਰ ਪੱਧਰ ‘ਤੇ ਇੱਕ ਵੱਖਰੀ ਪਹਿਚਾਣ ਦਿਵਾਈ ਸੀ।

Disclaimer : PunjabTodayTV.com and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors’ right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabTodayTV.com or other platforms of the group. Punjab Today does not assume any responsibility or liability for the views of authors whose work appears here.

Punjab Today believes in serious, engaging, narrative journalism at a time when mainstream media houses seem to have given up on long-form writing and news television has blurred or altogether erased the lines between news and slapstick entertainment. We at Punjab Today believe that readers such as yourself appreciate cerebral journalism, and would like you to hold us against the best international industry standards. Brickbats are welcome even more than bouquets, though an occasional pat on the back is always encouraging. Good journalism can be a lifeline in these uncertain times worldwide. You can support us in myriad ways. To begin with, by spreading word about us and forwarding this reportage. Stay engaged.

— Team PT

Picture of ਪੀ ਟੀ ਟੀਮ

ਪੀ ਟੀ ਟੀਮ

punjabtodaynews@gmail.com

Related Post

Add Your Heading Text Here

Copyright © Punjab Today  : All right Reserve 2016 - 2024 |