ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਐਚ.ਓ. ਐਨ.ਆਰ.ਆਈ. ਥਾਣਾ ਲੁਧਿਆਣਾ ਦੇ ਰੀਡਰ ਵਜੋਂ ਤਾਇਨਾਤ ਸਿਪਾਹੀ ਬਲਰਾਜ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਐਡਵੋਕੇਟ ਅਰੁਣ ਕੁਮਾਰ ਖੁਰਮੀ, ਵਾਸੀ ਉਪਕਾਰ ਨਗਰ, ਸਿਵਲ ਲਾਈਨਜ਼ ਲੁਧਿਆਣਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਪਿੰਡ ਉਧੋਵਾਲ, ਤਹਿਸੀਲ ਸਮਰਾਲਾ, ਜ਼ਿਲ੍ਹਾ ਲੁਧਿਆਣਾ ਵਿਖੇ ਉਸ ਦੀ ਪਤਨੀ ਦੇ ਨਾਮ ਉਪਰ 20 ਕਨਾਲ ਜ਼ਮੀਨ ਹੈ, ਜਿਸ ਉੱਤੇ ਦੋ ਵਿਅਕਤੀਆਂ ਨੇ ਜਬਰਦਸਤੀ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਇਸ ਜਮੀਨ ਵਿਚ ਖੜ੍ਹੇ ਪਾਪੂਲਰ ਦੇ ਦਰੱਖਤ ਵੀ ਚੋਰੀ ਕਰ ਲਏ।
ਸ਼ਿਕਾਇਤਕਰਤਾ ਨੇ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਜੋ ਕਿ ਐਸ.ਐਚ.ਓ ਐਨ.ਆਰ.ਆਈਜ਼ ਸੈੱਲ, ਲੁਧਿਆਣਾ ਕੋਲ ਪਈ ਹੈ। ਉਸ ਨੇ ਅੱਗੇ ਦੋਸ਼ ਲਾਇਆ ਕਿ ਪੁਲੀਸ ਨੇ ਉਸ ਦੀ ਸ਼ਿਕਾਇਤ ’ਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਅਤੇ ਐਸ.ਐਚ.ਓ. ਐਨ.ਆਰ.ਆਈਜ਼ ਥਾਣੇ ਦੇ ਰੀਡਰ ਬਲਰਾਜ ਸਿੰਘ ਨੇ ਇਸ ਉਪਰ ਕਾਰਵਾਈ ਕਰਵਾਉਣ ਬਦਲੇ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ।
ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਨੇ ਉਸ ਨੂੰ ਰਿਸ਼ਵਤ ਵਜੋਂ 20000 ਰੁਪਏ ਪਹਿਲਾਂ ਅਤੇ 80000 ਰੁਪਏ ਅਗਲੇ ਹਫਤੇ ਤੱਕ ਦੇਣ ਲਈ ਕਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਬਿਆਨਾਂ ਦੀ ਪੜਤਾਲ ਉਪਰੰਤ ਉਕਤ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
ਇਸ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਸਿਪਾਹੀ ਬਲਰਾਜ ਸਿੰਘ ਨੂੰ ਐਨ.ਆਰ.ਆਈ. ਥਾਣਾ ਲੁਧਿਆਣਾ ਦੇ ਬਾਹਰੋਂ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 20000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਕੇਸ ਦੀ ਅਗਲੇਰੀ ਜਾਂਚ ਦੌਰਾਨ ਐਸ.ਐਚ.ਓ. ਐਨ.ਆਰ.ਆਈ. ਥਾਣਾ ਦੀ ਭੂਮਿਕਾ ਦੀ ਵੀ ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
____________
ਇਹ ਵੀ ਪੜ੍ਹੋ:
“ਚਮਕੀਲੇ” ਨੂੰ ਸਾਡੇ ਘਰਾਂ ਵਿੱਚ ਵਾੜਨ ਦੀ ਬਾਲੀਵੁੱਡ ਵਲੋਂ ਸਾਜ਼ਿਸ਼, ਪੰਜਾਬੀਓ ਸਾਵਧਾਨ !
ਪਰਵਾਸ, ਚਕਾਚੌਂਧ ਅਤੇ ਸਾਡੀ ਨੌਜਵਾਨ ਪੀੜ੍ਹੀ
ਪੰਜਾਬ: ਬੇਆਬ ਬੇਆਬਰੂ ਬੇਅਦਬ ਬੇਅਬਾਦ
Elections ’24 – Can history repeat itself?
यह भी पढ़िये:
Disclaimer : PunjabTodayTV.com and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors’ right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabTodayTV.com or other platforms of the group. Punjab Today does not assume any responsibility or liability for the views of authors whose work appears here.
Punjab Today believes in serious, engaging, narrative journalism at a time when mainstream media houses seem to have given up on long-form writing and news television has blurred or altogether erased the lines between news and slapstick entertainment. We at Punjab Today believe that readers such as yourself appreciate cerebral journalism, and would like you to hold us against the best international industry standards. Brickbats are welcome even more than bouquets, though an occasional pat on the back is always encouraging. Good journalism can be a lifeline in these uncertain times worldwide. You can support us in myriad ways. To begin with, by spreading word about us and forwarding this reportage. Stay engaged.
— Team PT

Copyright © Punjab Today : All right Reserve 2016 - 2024 |