ਪਟਿਆਲਾ, 7 ਜੁਲਾਈ: ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਨੇ ਕਿਹਾ ਹੈ ਕਿ ਪੰਜਾਬ ‘ਚੋਂ ਨਸ਼ਿਆਂ ਅਤੇ ਗੈਂਗਸਟਰਵਾਦ ਦਾ ਜੜ੍ਹ ਤੋਂ ਖਾਤਮਾ ਕਰਨਾ ਪੰਜਾਬ ਪੁਲਿਸ ਦੀ ਮੁੱਖ ਤਰਜੀਹ ਹੈ। ਪਟਿਆਲਾ ਜ਼ਿਲ੍ਹਾ ਪੁਲਿਸ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਲਈ ਅੱਜ ਅਚਨਚੇਤ ਪਟਿਆਲਾ ਪੁੱਜੇ ਡੀ.ਜੀ.ਪੀ. ਗੌਰਵ ਯਾਦਵ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਨਸ਼ਿਆਂ ਤੇ ਗੈਂਗਸਟਰਵਾਦ ਵਿਰੁੱਧ ਦਿਨ-ਰਾਤ ਇੱਕ ਕਰਕੇ ਠੋਸ ਕਾਰਵਾਈ ਕਰਨ ਲਈ ਵਚਨਬੱਧ ਹੈ।
ਇੱਥੇ ਪੁਲਿਸ ਲਾਈਨ ਵਿਖੇ ਆਈ.ਜੀ. ਪਟਿਆਲਾ ਰੇਂਜ ਮੁਖਵਿੰਦਰ ਸਿੰਘ ਛੀਨਾ, ਐਸ.ਐਸ.ਪੀ. ਦੀਪਕ ਪਾਰੀਕ ਅਤੇ ਸਮੂਹ ਐਸ.ਪੀਜ਼ ਤੇ ਡੀ.ਐਸ.ਪੀਜ਼ ਨਾਲ ਸਮੀਖਿਆ ਮੀਟਿੰਗ ਕਰਦੇ ਹੋਏ ਡੀ.ਜੀ.ਪੀ. ਗੌਰਵ ਯਾਦਵ ਨੇ ਬੇਸਿਕ ਪੁਲਿਸਿੰਗ ਨੂੰ ਹੋਰ ਦਰੁਸਤ ਕੀਤੇ ਜਾਣ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਪੁਲਿਸ ‘ਚ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਟਿੰਗ ‘ਚ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੀ ਮੌਜੂਦ ਸਨ।
ਡੀ.ਜੀ.ਪੀ. ਨੇ ਕਿਹਾ ਕਿ ਨਸ਼ਿਆਂ ਤੇ ਗੈਂਗਸਟਰਵਾਦ ਨੂੰ ਜੜ੍ਹ ਤੋਂ ਖਤਮ ਕਰਨ ਲਈ ਪੁਲਿਸ ਅਧਿਕਾਰੀ ਅਜਿਹੇ ਮਾਮਲਿਆਂ ‘ਚ ਫੌਰੀ ਚਲਾਨ ਪੇਸ਼ ਕਰਨ ਅਤੇ ਦੋਸ਼ੀਆਂ ਨੂੰ ਅਦਾਲਤਾਂ ‘ਚੋਂ ਸਜਾ ਕਰਵਾਉਣ ਤੱਕ ਮਾਮਲੇ ਦੀ ਖ਼ੁਦ ਮੋਨੀਟਰਿੰਗ ਕਰਨ।
ਡੀ.ਜੀ.ਪੀ. ਨੇ ਜ਼ਿਲ੍ਹਾ ਪੁਲਿਸ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੁਲਿਸ ਦੇ ਆਮ ਨਾਗਰਿਕਾਂ ਨਾਲ ਸਬੰਧਾਂ ਨੂੰ ਹੋਰ ਬਿਹਤਰ ਬਣਾਇਆ ਜਾਵੇ ਅਤੇ ਐਸ.ਐਚ.ਓਜ਼ ਆਪਣੇ ਥਾਣਿਆਂ ‘ਚ ਲੋਕਾਂ ਨੂੰ ਮਿਲਣਾ ਅਤੇ ਆਪਣੇ ਇਲਾਕਿਆਂ ਅੰਦਰ ਪੁਲਿਸ ਵਰਦੀ ‘ਚ ਮੌਜੂਦ ਰਹਿਣਾ ਯਕੀਨੀ ਬਣਾਉਣ।
ਸੋਸ਼ਲ ਮੀਡੀਆ ਨੂੰ ਗੰਭੀਰਤਾ ਨਾਲ ਮੋਨੀਟਰਿੰਗ ਕਰਨ ਦੀ ਹਦਾਇਤ ਕਰਦਿਆਂ ਡੀ.ਜੀ.ਪੀ. ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਸਮਾਜ ਵਿਰੋਧੀ ਤੱਤਾਂ ‘ਤੇ ਨਿਗਰਾਨੀ ਰੱਖਦੇ ਹੋਏ ਚੌਕਸੀ ਵਰਤੀ ਜਾਵੇ ਤਾਂ ਕਿ ਕਿਸੇ ਵੀ ਸੰਵੇਦਨਸ਼ੀਲ ਮੁੱਦੇ ‘ਤੇ ਲੋਕਾਂ ਦੀਆਂ ਭਾਵਨਾਵਾਂ ਭੜਕਾਉਣ ਅਤੇ ਮਸਲੇ ਨੂੰ ਗੰਭੀਰ ਰੂਪ ਅਖ਼ਤਿਆਰ ਕਰਨ ਤੋਂ ਸਮੇਂ ਸਿਰ ਬਚਾਇਆ ਜਾ ਸਕੇ।
ਗੌਰਵ ਯਾਦਵ ਨੇ ਪੁਲਿਸ ਨੂੰ ਨਿਰਦੇਸ਼ ਦਿੱਤੇ ਕਿ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਦਿਆਂ ਬੇਸਿਕ ਪੁਲਿਸਿੰਗ ਦੇ ਅਧਾਰ ‘ਤੇ ਠੋਸ ਸੂਚਨਾ ਇਕੱਤਰ ਕਰਕੇ ਨਸ਼ਿਆਂ ਦੇ ਵੱਡੇ ਤਸਕਰ ਗ੍ਰਿਫ਼ਤਾਰ ਕੀਤੇ ਜਾਣ ਅਤੇ ਨਸ਼ਿਆਂ ਦੀ ਸਪਲਾਈ ਲਾਈਨ ਤੋੜੀ ਜਾਵੇ। ਜਦਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਨੂੰ ਇਲਾਜ ਲਈ ਸਿਹਤ ਵਿਭਾਗ ਦੀ ਮਦਦ ਨਾਲ ਓਟ ਸੈਂਟਰਾਂ ਤੇ ਨਸ਼ਾ ਮੁਕਤੀ ਕੇਂਦਰਾਂ ‘ਚ ਪਹੁੰਚਾਇਆ ਜਾਵੇ।
ਪੁਲਿਸ ਮੁਖੀ ਨੇ ਕਿਹਾ ਕਿ ਦਹਿਸ਼ਤਗਰਦ ਤੇ ਅੱਤਵਾਦੀ ਕਾਰਵਾਈਆਂ ਨੂੰ ਨੱਪਣਾ ਪੁਲਿਸ ਦੀ ਮੁਢਲੀ ਤਰਜੀਹ ਤਾਂ ਹੈ ਹੀ ਪਰੰਤੂ ਜ਼ਿਲ੍ਹਿਆਂ ‘ਚ ਅਮਨ ਕਾਨੂੰਨ ਹਰ ਹਾਲ ਬਹਾਲ ਰੱਖਣ ਲਈ ਦੰਗਾ ਵਿਰੋਧੀ ਮਸ਼ਕਾਂ ਕੀਤੀਆਂ ਜਾਣ, ਪੈਟਰੋਲਿੰਗ, ਨਾਕਾਬੰਦੀ ਤੇਜ਼ ਕੀਤੀ ਜਾਵੇ ਅਤੇ ਪੁਲਿਸ ਲਾਇਨਾਂ ‘ਚ ਰਿਜ਼ਰਵ ਬਟਾਲੀਅਨਾਂ ਤਿਆਰ ਰੱਖੀਆਂ ਜਾਣ।
ਗੌਰਵ ਯਾਦਵ ਨੇ ਦੱਸਿਆ ਕਿ ਉਹ ਹਰ ਜ਼ਿਲ੍ਹੇ ‘ਚ ਜਾ ਕੇ ਜ਼ਿਲ੍ਹਾ ਪੁਲਿਸ ਦੀ ਸਮੀਖਿਆ ਕਰ ਰਹੇ ਹਨ ਅਤੇ ਸਮੂਹ ਐਸ.ਐਸ.ਪੀਜ਼ ਨੂੰ ਵੀ ਆਮ ਨਾਗਰਿਕਾਂ ਨੂੰ ਉੱਤਮ ਕਾਨੂੰਨ ਵਿਵਸਥਾ ਪ੍ਰਦਾਨ ਕਰਨ ਸਮੇਤ ਹਲਕਿਆਂ ਦੇ ਡੀ.ਐਸ.ਪੀਜ਼ ਵੱਲੋਂ ਕ੍ਰਾਈਮ ਸੀਨ ਵਿਜ਼ਟ ਕਰਨ, ਸੰਗੀਨ ਜ਼ੁਰਮਾਂ ‘ਚ ਸਮਾਂ ਬੱਧ ਜਾਂਚ ਕਰਨ ਸਮੇਤ ਕਮਰਸ਼ੀਅਲ ਐਨ.ਡੀ.ਪੀ.ਐਸ. ਮਾਮਲਿਆਂ ਦੀ ਖ਼ੁਦ ਮੋਨੀਟਰਿੰਗ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਡੀ.ਜੀ.ਪੀ. ਨੇ ਲੰਬਿਤ ਅਤੇ ਗ਼ੈਰ-ਜਮਾਨਤੀ ਮਾਮਲਿਆਂ, ਭਗੌੜਿਆਂ, ਜੇਲਾਂ ‘ਚ ਬੰਦ ਤੇ ਜਮਾਨਤਾਂ ‘ਤੇ ਗੈਂਗਸਟਰਾਂ ਅਤੇ ਅੱਤਵਾਦੀ ਮਾਮਲਿਆਂ ਨਾਲ ਜੁੜੇ ਤੱਤਾ ‘ਤੇ ਨਿਗਰਾਨੀ ਰੱਖਣ ਅਤੇ ਰਾਤ ਸਮੇਂ ਗਜ਼ਟਿਡ ਅਫ਼ਸਰਾਂ ਵੱਲੋਂ ਪੁਲਿਸ ਦੀ ਚੈਕਿੰਗ ਕਰਨ ਦੇ ਵੀ ਨਿਰਦੇਸ਼ ਦਿੱਤੇ। ਜ਼ਿਲ੍ਹਾ ਪੁਲਿਸ ਅਧਿਕਾਰੀਆਂ ਤੋਂ ਫੀਲਡ ‘ਚ ਦਰਪੇਸ਼ ਮੁਸ਼ਕਿਲਾਂ ਨੂੰ ਸੁਣਦਿਆਂ ਡੀ.ਜੀ.ਪੀ. ਨੇ ਪਟਿਆਲਾ ਪੁਲਿਸ ਦੀ ਕਾਰਗੁਜ਼ਾਰੀ ‘ਤੇ ਤਸੱਲੀ ਦਾ ਇਜ਼ਹਾਰ ਕੀਤਾ।
ਇਸ ਦੌਰਾਨ ਆਈ.ਜੀ. ਮੁਖਵਿੰਦਰ ਸਿੰਘ ਛੀਨਾ ਨੇ ਡੀ.ਜੀ.ਪੀ. ਦਾ ਸਵਾਗਤ ਕੀਤਾ ਅਤੇ ਐਸ.ਐਸ.ਪੀ. ਦੀਪਕ ਪਾਰੀਕ ਨੇ ਜ਼ਿਲ੍ਹਾ ਪੁਲਿਸ ਦੀ ਕਾਰਗੁਜ਼ਾਰੀ ਬਾਬਤ ਜਾਣਕਾਰੀ ਪ੍ਰਦਾਨ ਕੀਤੀ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਡੀ.ਜੀ.ਪੀ. ਨੂੰ ਦੱਸਿਆ ਕਿ ਪਟਿਆਲਾ ਜ਼ਿਲ੍ਹੇ ‘ਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਬਿਹਤਰ ਤਾਲਮੇਲ ਯਕੀਨੀ ਬਣਾਇਆ ਜਾ ਰਿਹਾ ਹੈ। ਮੀਟਿੰਗ ‘ਚ ਐਸ.ਪੀ ਡਾ. ਮਹਿਤਾਬ ਸਿੰਘ, ਏ.ਆਈ.ਜੀ. ਆਲਮ ਵਿਜੇ ਸਿੰਘ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਐਸ.ਪੀ. ਵਜ਼ੀਰ ਸਿੰਘ ਤੇ ਹਰਪਾਲ ਸਿੰਘ ਸਮੇਤ ਸਮੂਹ ਡੀ.ਐਸ.ਪੀਜ਼ ਮੌਜੂਦ ਸਨ।
____________
ਇਹ ਵੀ ਪੜ੍ਹੋ:
ਮੌਤਾਂ ਦੀ ਗਿਣਤੀ ‘ਤੇ ਵੀ ਝੂਠ ਦਾ ਪਰਦਾ? ਨਮੋ ਹੈ ਸਿਆਸਤਦਾਨੋ!
ਪੰਜਾਬ: ਬੇਆਬ ਬੇਆਬਰੂ ਬੇਅਦਬ ਬੇਅਬਾਦ
ਕੈਪਟਨ ਸਾਹਿਬ! ਆਖ਼ਰੀ ਲਮਹੇਂ ਦੀ ਦਾਸਤਾਨ
यह भी पढ़िये:
अफगान सेना के अमेरिकी हथियार आखिर अब किसके कब्जे में हैं?
युद्ध के मैदान में खेले जा रहे खेल से कौन हो रहा मालामाल?
Death Registers Expose The Gujarat Model Of Counting The Dead
Disclaimer : PunjabTodayTV.com and other platforms of the Punjab Today group strive to include views and opinions from across the entire spectrum, but by no means do we agree with everything we publish. Our efforts and editorial choices consistently underscore our authors’ right to the freedom of speech. However, it should be clear to all readers that individual authors are responsible for the information, ideas or opinions in their articles, and very often, these do not reflect the views of PunjabTodayTV.com or other platforms of the group. Punjab Today does not assume any responsibility or liability for the views of authors whose work appears here.
Punjab Today believes in serious, engaging, narrative journalism at a time when mainstream media houses seem to have given up on long-form writing and news television has blurred or altogether erased the lines between news and slapstick entertainment. We at Punjab Today believe that readers such as yourself appreciate cerebral journalism, and would like you to hold us against the best international industry standards. Brickbats are welcome even more than bouquets, though an occasional pat on the back is always encouraging. Good journalism can be a lifeline in these uncertain times worldwide. You can support us in myriad ways. To begin with, by spreading word about us and forwarding this reportage. Stay engaged.
— Team PT

Copyright © Punjab Today : All right Reserve 2016 - 2024 |